PunjabUncategorized @hi

ਮੋਟਰਸਾਈਕਲ ਗਿਰੋਹ ‘ਤੇ ਕਾਰਵਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਵਾਹਨ ਚੋਰੀ ਦੀਆਂ ਵਾਰਦਾਤਾਂ ‘ਤੇ ਨਕੇਲ ਕੱਸਦਿਆਂ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹੁਣ ਤੱਕ 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਜਾ ਚੁੱਕੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਨਾਲ ਇਲਾਕੇ ਵਿੱਚ ਵਾਪਰੀਆਂ ਕਈ ਵਾਹਨ ਚੋਰੀ ਦੀਆਂ ਘਟਨਾਵਾਂ ਦੇ ਭੇਦ ਖੁੱਲ੍ਹਣ ਦੀ ਸੰਭਾਵਨਾ ਹੈ।
ਸੀਨੀਅਰ ਕਪਤਾਨ ਪੁਲਿਸ ਸ੍ਰੀ ਮਨਿੰਦਰ ਸਿੰਘ (ਆਈ.ਪੀ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਪਤਾਨ ਪੁਲਿਸ (ਸ਼ਹਿਰੀ) ਸ੍ਰੀ ਦਿਲਪ੍ਰੀਤ ਸਿੰਘ (ਆਈ.ਪੀ.ਐਸ.) ਤੇ ਉਪ ਕਪਤਾਨ ਪੁਲਿਸ (ਸ਼ਹਿਰੀ-2) ਸ੍ਰੀ ਹਰਸਿਮਰਤ ਸਿੰਘ ਛੇਤਰਾ ਦੀ ਨਿਗਰਾਨੀ ਹੇਠ ਥਾਣਾ ਸੋਹਾਣਾ ਦੀ ਪੁਲਿਸ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ।

ਥਾਣਾ ਸੋਹਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਏਐੱਸਆਈ ਨਰਿੰਦਰ ਸਿੰਘ ਅਤੇ ਪੁਲਿਸ ਪਾਰਟੀ ਨੇ 26 ਜੂਨ ਦੀ ਰਾਤ ਸੈਕਟਰ 78-79 ਵਿਖੇ ਨਾਕਾਬੰਦੀ ਦੌਰਾਨ ਤਿੰਨ ਸ਼ੱਕੀ ਵਿਅਕਤੀਆਂ—ਅਜੇ ਉਰਫ਼ ਸ਼ਿਬੂ, ਗਗਨਦੀਪ ਸਿੰਘ ਉਰਫ਼ ਰਾਣਾ ਅਤੇ ਗੁਰਪ੍ਰੀਤ ਸਿੰਘ ਉਰਫ਼ ਬਿੱਲਾ, ਵਾਸੀ ਪਿੰਡ ਸੋਹਾਣਾ—ਨੂੰ ਇੱਕ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤਾ। ਮੁੱਢਲੀ ਪੁੱਛਗਿੱਛ ਦੌਰਾਨ ਤਿੰਨਾਂ ਨੇ ਮੋਟਰਸਾਈਕਲ ਚੋਰੀ ਦੀਆਂ ਕਈ ਵਾਰਦਾਤਾਂ ਵਿੱਚ ਆਪਣੀ ਸ਼ਮੂਲੀਅਤ ਬਾਰੇ ਜਾਣਕਾਰੀ ਦਿੱਤੀ।ਇਸ ਸਬੰਧੀ ਥਾਣਾ ਸੋਹਾਣਾ ਵਿਖੇ ਮੁਕੱਦਮਾ ਨੰਬਰ 184 ਮਿਤੀ 27 ਜੂਨ 2026 ਤਹਿਤ ਧਾਰਾ 303(2) ਅਤੇ 317(2) ਬੀਐੱਨਐੱਸ ਅਧੀਨ ਕੇਸ ਦਰਜ ਕੀਤਾ ਗਿਆ। ਮਾਣਯੋਗ ਅਦਾਲਤ ਤੋਂ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਹੁਣ ਤੱਕ ਕੁੱਲ 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।

ਪੁਲਿਸ ਅਧਿਕਾਰੀਆਂ ਮੁਤਾਬਕ ਬਰਾਮਦ ਕੀਤੇ ਗਏ ਮੋਟਰਸਾਈਕਲਾਂ ਦੀ ਮਾਲਕੀ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਅਸਲ ਮਾਲਕਾਂ ਦੇ ਹਵਾਲੇ ਕੀਤਾ ਜਾ ਸਕੇ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਚੋਰੀਸ਼ੁਦਾ ਵਾਹਨਾਂ ਨੂੰ ਕਿੱਥੇ ਅਤੇ ਕਿਸ ਤਰੀਕੇ ਨਾਲ ਵੇਚਦੇ ਸਨ ਅਤੇ ਇਸ ਗਿਰੋਹ ਨਾਲ ਹੋਰ ਕੌਣ-ਕੌਣ ਵਿਅਕਤੀ ਜੁੜੇ ਹੋਏ ਹਨ।ਪੁਲਿਸ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਵਾਹਨ ਚੋਰੀ ਨਾਲ ਸਬੰਧਤ ਹੋਰ ਕੇਸਾਂ ਦਾ ਵੀ ਨਿਪਟਾਰਾ ਹੋ ਸਕਦਾ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds