ਮੋਹਾਲੀ : ਸਾਬਕਾ ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਕਥਿਤ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਝਟਕਾ ਲੱਗਾ ਹੈ। ਵਧੀਕ ਸੈਸ਼ਨ ਮਾਣਯੋਗ ਜੱਜ ਗੁਰਪ੍ਰੀਤ ਕੌਰ ਦੀ ਮਾਣਯੋਗ ਅਦਾਲਤ ਨੇ ਕਥਿਤ ਮਾਮਲੇ ਵਿੱਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਕਾਂਗਰਸ ਦੀ ਟਿਕਟ ‘ਤੇ ਲੁਧਿਆਣਾ ਪੱਛਮੀ ਹਲਕੇ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਲੜ ਰਹੇ ਹਨ। 6 ਜੂਨ ਨੂੰ ਵਧੀਕ ਸੈਸ਼ਨ ਮਾਣਯੋਗ ਜੱਜ ਜਸਵਿੰਦਰ ਸਿੰਘ ਦੇ ਛੁੱਟੀਆਂ ਵਾਲੇ ਬੈਂਚ ਨੇ ਭਾਰਤ ਭੂਸ਼ਣ ਆਸ਼ੂ ਨੂੰ 11 ਜੂਨ ਤੱਕ ਅੰਤਰਿਮ ਅਗਾਊਂ ਜ਼ਮਾਨਤ ਦਿੱਤੀ ਸੀ।