BREAKING

Uncategorized @hi

ਲੁਧਿਆਣਾ ਪੱਛਮੀ ‘ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਸ਼ਾਨਦਾਰ ਜਿੱਤ, CM ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ਨੇ ਦਿੱਤੀਆਂ ਵਧਾਈਆਂ

ਮੁਹਾਲੀ-  ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੰਜੀਵ ਅਰੋੜਾ ਨੇ 10,634 ਵੋਟਾਂ ਦੇ ਵੱਡੇ ਮਾਰਜਨ ਨਾਲ ਜਿੱਤ ਦਰਜ ਕੀਤੀ ਹੈ। ਸੰਜੀਵ ਅਰੋੜਾ ਨੂੰ ਕੁੱਲ 35,179 ਵੋਟਾਂ ਪਈਆਂ ਹਨI ਇਸ ਦੇ ਨਾਲ ਹੀ ਲੁਧਿਆਣਾ ‘ਚ ‘ਆਪ‘ ਦਫ਼ਤਰ ਵਿਖੇ ਵਰਕਰਾਂ ਅਤੇ ਸਮਰਥਕਾਂ ਨੇ ਢੋਲ ਵਜਾ ਕੇ ਅਤੇ ਭੰਗੜਾ ਪਾ ਕੇ ਜਸ਼ਨ ਮਨਾ ਰਹੇ ਹਨl ਵਰਕਰ ਢੋਲ ਦੀ ਤਾਲ ‘ਤੇ ਨੱਚ ਰਹੇ ਹਨ।

 


 

ਲੁਧਿਆਣਾ ‘ਚ ਸ਼ਾਨਦਾਰ ਜਿੱਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਟਵੀਟ ਕਰਕੇ ਵਧਾਈਆਂ ਦਿਤੀਆਂ ਹਨ ਉਨ੍ਹਾਂ ਕਿਹਾ ਕਿ “ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਨੂੰ ਬਹੁਤ-ਬਹੁਤ ਮੁਬਾਰਕਾਂ।”

 



ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਸ਼ਾਨਦਾਰ ਜਿੱਤ ‘ਤੇ ਸੰਜੀਵ ਅਰੋੜਾ ਨੂੰ ਟਵੀਟ ਕਰਕੇ ਵਧਾਈਆਂ ਦਿੱਤੀਆਂ ਹਨI ਇਸ ਦੇ ਨਾਲ ਹੀ ਉਨ੍ਹਾਂ ਨੂੰ ਸਮੁੱਚੀ ਪਾਰਟੀ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨI

 

ਲੁਧਿਆਣਾ ਪੱਛਮੀ ਦੇ ਨਤੀਜਿਆਂ ‘ਚ ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਰਹੀ ਹੈ। ਦੱਸ ਦੇਈਏ ਕਿ ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਹੋ ਰਹੀ ਹੈ। ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਗਈ। ਹੁਣ ਈਵੀਐਮ ਤੋਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds