ਮੋਹਾਲੀ – ਇਜ਼ਰਾਈਲ ਤੇ ਇਰਾਨ ‘ਚ ਤਣਾਅ ਵੱਧਦਾ ਜਾ ਰਿਹਾ ਹੈ, ਇਰਾਨ ਦੇ ਅਰਕ ਹੈਵੀ ਵਾਟਰ ਰਿਐਕਟਰ ਦੇ ਖੇਤਰ ਨੂੰ ਤੁਰੰਤ ਖਾਲੀ ਕਰਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਚੇਤਾਵਨੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਦਿੱਤੀ ਗਈ ਹੈ। ਅਰਕ ਰਿਐਕਟਰ ਰਾਜਧਾਨੀ ਤਹਿਰਾਨ ਤੋਂ ਲਗਭਗ 250 ਕਿਲੋਮੀਟਰ ਦੀ ਦੂਰੀ ‘ਤੇ ਹੈ। ਇਜ਼ਰਾਈਲੀ ਹਮਲਿਆਂ ‘ਚ ਹੁਣ ਤੱਕ 600 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 1 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਲੋਕਾਂ ਦੀ ਮੌਤ ਦੀ ਦਰ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ, ਇਹ ਅੰਕੜਾ ਇੱਕ ਖ਼ਤਰੇ ਨੂੰ ਦਰਸਾਉਂਦਾ ਹੈ। ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ ਨੇ ਇਜ਼ਰਾਈਲ ਨੂੰ ਇਰਾਨ ਦੇ ਪ੍ਰਮਾਣੂ ਕੇਂਦਰਾਂ ‘ਤੇ ਹਮਲਾ ਨਾ ਕਰਨ ਦੀ ਅਪੀਲ ਕੀਤੀ ਹੈ।
ਅਰਕ ਰਿਐਕਟਰ ਅਜਿਹੀਆਂ ਕਈ ਥਾਵਾਂ ‘ਤੇ ਫੌਜੀ ਪ੍ਰਮਾਣੂ ਦੌਰਾਨ ਤਬਾਹੀ ਦਾ ਮਚਾ ਸਕਦੇ ਹਨ। ਇਜ਼ਰਾਈਲੀ ਫੌਜ ਨੇ ਇਸ ਤਹਿਤ ਚੇਤਾਵਨੀ ਜਾਰੀ ਕੀਤੀ ਹੈ ਜੋ ਕਿ ਇਹ ਦਰਸਾਉਂਦਾ ਹੈ ਕਿ ਖੇਤਰ ਵਿੱਚ ਹੋਰ ਫੌਜੀ ਕਾਰਵਾਈ ਹੋ ਸਕਦੀ ਹੈ। ਇਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਇਸ ਯੁੱਧ ਦੌਰਾਨ ਵਿਸ਼ਵ ਸੁਰੱਖਿਆ ਲਈ ਵੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।