
ਮੋਹਾਲੀ – ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਿ ਅਮਰੀਕਾ ਵਿੱਚ ਦੋ ਸੰਸਦ ਮੈਂਬਰਾਂ ਨੂੰ ਘਰ ਦੇ ਵਿੱਚ ਗੋਲੀ ਮਾਰ ਦਿੱਤੀ ਗਈ। ਇਹ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਕਿ ਅਮਰੀਕਾ ਵਿੱਚ ਅਜਿਹੀ ਘਟਨਾ ਸਾਹਮਣੇ ਆਏ। ਅਮਰੀਕਾ ਵਰਗੇ ਸੁਰੱਖਿਅਤ ਦੇਸ਼ ਵਿੱਚ ਕਿਸੇ ਦੇ ਘਰ ਅੰਦਰ ਵੜ੍ਹ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣਾ, ਇਹ ਆਪਣੇ-ਆਪ ‘ਚ ਹੀ ਹੈਰਾਨ ਕਰਨ ਵਾਲੀ ਗੱਲ ਹੈ।
ਅਮਰੀਕਾ ਵਿੱਚ ਦੋ ਸੰਸਦ ਮੈਂਬਰਾਂ ਨੂੰ ਉਹਨਾਂ ਦੇ ਘਰ ਅੰਦਰ ਵੜ੍ਹ ਕੇ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ। ਗੋਲੀਬਾਰੀ ‘ਚ ਇਕ ਸੰਸਦ ਮੈਂਬਰ ਦੀ ਮੌਤ ਹੋ ਗਈ ਹੈ ਕਿ ਜਦ ਬਾਕੀ ਗੰਭੀਰ ਰੂਪ ‘ਚ ਜਖ਼ਮੀ ਹੋ ਗਏ ਹਨ। ਇਸ ਦੇ ਨਾਲ ਹੀ ਡੈਮੋਕ੍ਰੇਟਿਕ ਸਟੇਟ ਪ੍ਰਤੀਨਿਧੀ ਮੇਲਿਸਾ ਹੌਰਟਮੈਨ ਦੀ ਮੌਤ ਹੋ ਗਈ ਹੈ। ਉਨ੍ਹਾਂ ਦੇ ਪਤੀ ਮਾਰਕ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਨ੍ਹਾਂ ਦੋ ਸੰਸਦ ਮੈਂਬਰਾਂ ‘ਤੇ ਹਮਲਾ ਕੀਤਾ ਗਿਆ ਸੀ, ਉਨ੍ਹਾਂ ਦੇ ਘਰ ਚੈਂਪਲਿਨ ਅਤੇ ਬਰੁਕਲਿਨ ਪਾਰਕ ਵਿੱਚ ਹਨ।
ਜਿਨ੍ਹਾਂ ਨੇ ਉਨ੍ਹਾਂ ਦੀ ਹੱਤਿਆ ਕੀਤੀ ਹੈ ਉਹ ਮੁਲਜ਼ਮ ਫਿਲਹਾਲ ਫ਼ਰਾਰ ਦੱਸੇ ਜਾ ਰਹੇ ਹਨ ਹਨ। ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਵੱਲੋਂ ਕੀਤੀ ਜਾਂਚ ਵਿੱਚ ਹਮਲਾਵਰ ਦੀ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦੁਖਦਾਈ ਘਟਨਾ ‘ਤੇ ਬਿਆਨ ਜਾਰੀ ਕੀਤਾ ਹੈ। ਡੋਨਾਲਡ ਟਰੰਪ ਨੇ ਕਿਹਾ ਹੈ ਕਿ ‘ਮੈਨੂੰ ਮਿਨੀਸੋਟਾ ਵਿੱਚ ਹੋਈ ਭਿਆਨਕ ਗੋਲੀਬਾਰੀ ਬਾਰੇ ਸੂਚਿਤ ਕੀਤਾ ਗਿਆ ਹੈ, ਜੋ ਕਿ ਰਾਜ ਦੇ ਸੰਸਦ ਮੈਂਬਰਾਂ ਵਿਰੁੱਧ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੰਯੁਕਤ ਰਾਜ ਅਮਰੀਕਾ ਵਿੱਚ ਅਜਿਹੀ ਭਿਆਨਕ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।