
ਮੁਹਾਲੀ – ਇਜ਼ਰਾਈਲ ਤੇ ਹਮਾਸ ਵਿਚਕਾਰ ਜੰਗ ਲੱਗੀ ਹੋਈ ਸੀ, ਜਿਸ ਕਾਰਨ ਹਮਾਸ ਵਿੱਚ ਬਹੁਤ ਸਾਰੀ ਤਬਾਹੀ ਮਚੀ। ਇਸ ਜੰਗ ਵਿੱਚ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਜੰਗਬੰਦੀ ਕਰਵਾਉਣ ਦਾ ਐਲਾਨ ਕੀਤਾ। ਡੌਨਲਡ ਟਰੰਪ ਨੇ ਹਮਾਸ ਨੂੰ 60 ਦਿਨਾਂ ਦੀ ਜੰਗਬੰਦੀ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਨੇ ਕਿਹਾ ਕਿ ਇਜ਼ਰਾਈਲ ਪ੍ਰਸਤਾਵ ਦੀਆਂ ਜ਼ਰੂਰੀ ਸ਼ਰਤਾਂ ‘ਤੇ ਸਹਿਮਤ ਹੋ ਗਿਆ ਹੈ।

ਰਾਸ਼ਟਰਪਤੀ ਡੌਨਲਡ ਟਰੰਪ ਨੇ ਟਰੂਥ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ, ‘ਮੈਨੂੰ ਉਮੀਦ ਹੈ ਕਿ ਹਮਾਸ ਮੱਧ ਪੂਰਬ ਦੇ ਭਲੇ ਲਈ ਇਸ ਸਮਝੌਤੇ ‘ਤੇ ਦਸਤਖਤ ਕਰੇਗਾ। ਇਜ਼ਰਾਈਲ 60 ਦਿਨਾਂ ਦੀ ਜੰਗਬੰਦੀ ਨੂੰ ਅੰਤਿਮ ਰੂਪ ਦੇਣ ਲਈ ਜ਼ਰੂਰੀ ਸ਼ਰਤਾਂ ‘ਤੇ ਸਹਿਮਤ ਹੋ ਗਿਆ ਹੈ। ਇਸ ਦੌਰਾਨ, ਅਸੀਂ ਯੁੱਧ ਨੂੰ ਖਤਮ ਕਰਨ ਲਈ ਸਾਰੀਆਂ ਧਿਰਾਂ ਨਾਲ ਮਿਲ ਕੇ ਕੰਮ ਕਰਾਂਗੇ। ਮੇਰੇ ਪ੍ਰਤੀਨਿਧੀਆਂ ਨੇ ਅੱਜ ਗਾਜ਼ਾ ‘ਤੇ ਇਜ਼ਰਾਈਲ ਨਾਲ ਲੰਬੀ ਮੀਟਿੰਗ ਕੀਤੀ। ਕਤਰ ਅਤੇ ਮਿਸਰ ਅੰਤਿਮ ਪ੍ਰਸਤਾਵ ਪੇਸ਼ ਕਰਨਗੇ।‘
ਡੌਨਲਡ ਟਰੰਪ ਨੇ ਪ੍ਰਸਤਾਵ ਦੌਰਾਨ ਇਹ ਕਿਹਾ ਕਿ ਜੰਗਬੰਦੀ ਦੌਰਾਨ ਫਲਸਤੀਨੀ ਕੈਦੀਆਂ ਦੇ ਬਦਲੇ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕੀਤਾ ਜਾਵੇਗਾ। ਰਾਸ਼ਟਰਪਤੀ ਡੌਨਲਡ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕਰਨਗੇ। ਜਦੋਂ ਤੋਂ ਰਾਸ਼ਟਰਪਤੀ ਡੌਨਲਡ ਟਰੰਪ ਨੇ ਦੂਜੇ ਕਾਰਜਕਾਲ ਲਈ ਸਹੁੰ ਚੁੱਕੀ ਹੈ, ਉਸ ਸਮੇਂ ਤੋਂ ਬੈਂਜਾਮਿਨ ਨੇਤਨਯਾਹੂ ਦਾ ਵ੍ਹਾਈਟ ਹਾਊਸ ਦਾ ਇਹ ਤੀਜਾ ਦੌਰਾ ਹੋਵੇਗਾ। ਜੰਗ ਤੋਂ ਬਾਅਦ ਗਾਜ਼ਾ ਦੇ ਸਿਹਤ ਅਧਿਕਾਰੀਆਂ ਨੇ ਅੰਕੜੇ ਜਾਰੀ ਕਰਦੇ ਹੋਏ ਕਿਹਾ ਕਿ ਗਾਜ਼ਾ ਦੇ ਸਿਹਤ ਅਧਿਕਾਰੀਆਂ ਨੇ ਜੰਗ ਵਿੱਚ ਮਾਰੇ ਗਏ ਫਲਸਤੀਨੀਆਂ ਦੇ ਅੰਕੜੇ ਜਾਰੀ ਕੀਤੇ ਹਨ। ਦੱਸ ਦੇਈਏ ਕਿ 6 ਹਾਜ਼ਰ ਤੋਂ ਵੱਧ ਫਲਸਤੀਨੀ ਲੋਕ ਮਾਰੇ ਗਏ, ਜਦ ਕਿ 21 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ।