ਮੁਹਾਲੀ – ਇਰਾਨ- ਇਜ਼ਰਾਈਲ ਵਿੱਚ ਤਣਾਅ ਤੇਜ਼ੀ ਨਾਲ ਵੱਧ ਰਿਹਾ ਸੀ, ਇਸ ਵਿਚਕਾਰ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਬਿਆਨ ਜਾਰੀ ਕਰਦੇ ਹੋਏ ਜੰਗਬੰਦੀ ਦਾ ਐਲਾਨ ਕੀਤਾ ਸੀ। ਪਰ, ਕੁਝ ਘੰਟਿਆਂ ਦੀ ਸ਼ਾਂਤੀ ਤੋਂ ਬਾਅਦ ਇਕ ਵਾਰ ਫਿਰ ਇਰਾਨ ਤੇ ਇਜ਼ਰਾਈਲ ਵਿੱਚ ਜੰਗ ਤੇਜ਼ ਸ਼ੁਰੂ ਹੋ ਗਈ ਹੈ। ਇਰਾਨ ਨੇ ਜੰਗਬੰਦੀ ਨੂੰ ਤੋੜਦੇ ਹੋਏ ਹਮਲਾ ਜਾਰੀ ਕੀਤਾ ਹੈ। ਇਸ ਦੌਰਾਨ ਇਜ਼ਾਰਈਲ ਵਿੱਚ ਹਾਲਾਤ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆ ਰਹੇ ਹਨ। ਇਰਾਨ ਨੇ ਇਜ਼ਰਾਈਲ ‘ਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ। ਇਜ਼ਰਾਈਲ ਦੇ ਵੱਖ-ਵੱਖ ਸ਼ਹਿਰਾਂ ਵਿੱਚ ਧਮਾਕੇ ਹੋ ਰਹੇ ਹਨ। ਜਿਸ ਕਾਰਨ ਮਾਸੂਮ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ, ਜਦਕਿ ਕਿ ਕਈ ਲੋਕ ਹੁਣ ਤੱਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਡੌਨਲਡ ਟਰੰਪ ਦੇ ਵੱਲੋਂ ਕੀਤੀ ਜੰਗਬੰਦੀ ਨੂੰ ਤੋੜਨ ਤੋਂ ਬਾਅਦ ਇਕ ਵਾਰ ਫਿਰ ਰਾਸ਼ਟਰਪਤੀ ਦਾ ਗੁੱਸਾ ਫੁੱਟਿਆ ਹੈ। ਉਹਨਾਂ ਨੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ।

ਇਰਾਨੀ ਫੌਜ ਦੇ ਜਨਰਲ ਸਟਾਫ ਨੇ ਕਿਹਾ ਹੈ ਕਿ ਇਰਾਨ ਦੁਆਰਾ ਪਿਛਲੇ ਕੁਝ ਘੰਟਿਆਂ ਵਿੱਚ ਇਜ਼ਰਾਈਲ ‘ਤੇ ਕਬਜ਼ੇ ਵਾਲੇ ਖੇਤਰਾਂ ਮਿਜ਼ਾਈਲਾਂ ਦਾਗੀਆਂ ਗਈਆਂ ਸਨ। ਇਸ ਦੇ ਨਾਲ ਹੀ ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਕਿਹਾ ਇਜ਼ਰਾਈਲ ਇਰਾਨ ਦੀ ਜੰਗਬੰਦੀ ਦੀ ਉਲੰਘਣਾ ਦਾ ਜ਼ੋਰਦਾਰ ਜਵਾਬ ਦੇਵੇਗਾ।