ਤੜਕਸਾਰ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਪਾਕਿਸਤਾਨ, ਲੋਕ ਘਰਾਂ ‘ਚੋਂ ਨਿਕਲੇ ਬਾਹਰ

ਮੁਹਾਲੀ –  ਪਾਕਿਸਤਾਨ ਵਿੱਚ ਅੱਜ ਐਤਵਾਰ ਨੂੰ  5.2 ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਭੂਚਾਲ ਦੇ ਝਟਕੇ ਸਵੇਰੇ ਕਰੀਬ 3:54 ਵਜੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਅਨੁਸਾਰ, ਭੂਚਾਲ ਦਾ ਕੇਂਦਰ ਅਕਸ਼ਾਂਸ਼ 30.25 ਡਿਗਰੀ ਉੱਤਰ, ਰੇਖਾਂਸ਼ 69.82 ਡਿਗਰੀ ਪੂਰਬ ਸੀ।
ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਫਿਲਹਾਲ, ਭੂਚਾਲ ਦੇ ਤੇਜ਼ ਝਟਕਿਆਂ ਕਾਰਨ   ਕਿਸੇ ਵੀ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਕੁਝ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਕੁਝ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਵੇਖੀਆਂ ਗਈਆਂ ਹਨ। ਸਥਾਨਕ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਏਜੰਸੀਆਂ ਸਥਿਤੀ ਦੀ ਨਿਗਰਾਨੀ ਕਰ ਰਹੀਆਂ ਹਨ।
Exit mobile version