ਮੁਹਾਲੀ – ਇਜ਼ਰਾਈਲ-ਈਰਾਨ ਜੰਗ ਵਿੱਚ ਅਮਰੀਕਾ ਪ੍ਰਵੇਸ਼ ਕਰ ਚੁੱਕਾ ਹੈ। ਅਮਰੀਕਾ ਨੇ ਇਰਾਨ ਦੇ ਤਿੰਨ ਪ੍ਰਮਾਣੂ ਸਥਾਨਾਂ ‘ਤੇ ਹਮਲਾ ਕੀਤਾ। ਹੁਣ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਜੂਨ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪੂਰਬ ਵਿੱਚ ਵਧਦੀ ਜੰਗ ਦੇ ਵਿਚਕਾਰ ਸ਼ਾਂਤੀ ਬਣਾਈ ਰੱਖਣ, ਗੱਲਬਾਤ ਕਰਨ ਦੀ ਮੰਗ ਕੀਤੀ ਹੈ।

ਇਰਾਨ ਤੇ ਇਜ਼ਰਾਈਲ ਵਿੱਚ ਤਣਾਅ ਤੇਜ਼ੀ ਨਾਲ ਵੱਧ ਰਿਹਾ ਹੈ। ਜਿਸ ਦੇ ਮੱਦੇਨਜ਼ਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ‘ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘ਉਨ੍ਹਾਂ ਨੇ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਗੱਲ ਕੀਤੀ। ਅਸੀਂ ਮੌਜੂਦਾ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਤਣਾਅ ਦੇ ਹਾਲ ਹੀ ਵਿੱਚ ਵਧੇ ਵਾਧੇ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਅੱਗੇ ਵਧਣ ਲਈ ਤੁਰੰਤ ਤਣਾਅ ਘਟਾਉਣ, ਗੱਲਬਾਤ ਅਤੇ ਕੂਟਨੀਤੀ ਲਈ ਸਾਡੇ ਸੱਦੇ ਨੂੰ ਦੁਹਰਾਇਆ ਅਤੇ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਮੰਗ ਕੀਤੀ।‘