ਮੈਕਸੀਕੋ ਦੇ ਸਟ੍ਰੀਟ ਫੈਸਟੀਵਲ ‘ਚ ਹੋਈ ਅੰਨ੍ਹੇਵਾਹ ਗੋਲੀਬਾਰੀ, ਰਾਸ਼ਟਰਪਤੀ ਨੇ ਜਤਾਇਆ ਦੁੱਖ

ਮੁਹਾਲੀ – ਮੈਕਸੀਕੋ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।  ਮੈਕਸੀਕੋ ਦੇ ਗੁਆਨਾਜੁਆਟੋ ਦੇ ਇਰਾਪੁਆਟੋ ਚ ਇੱਕ ਸਟ੍ਰੀਟ ਫੈਸਟੀਵਲ ਆਯੋਜਿਤ ਕੀਤਾ ਗਿਆ ਸੀ। ਸਟ੍ਰੀਟ ਫੈਸਟੀਵਲ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ ਵਿੱਚ 12 ਲੋਕਾਂ ਦੇ ਮਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ ਨਾਲ ਹੀ 20 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਘਟਨਾ ਦੀ  ਸਥਾਨਕ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ।
 


ਇਹ ਘਟਨਾ 25 ਜੂਨ ਨੂੰ ਦੇਰ ਰਾਤ ਨੂੰ ਵਾਪਰੀ ਹੈ, ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਲੋਕ ਕਮਿਊਨਿਟੀ ਹਾਊਸਿੰਗ ਕੰਪਲੈਕਸ ਵਿੱਚ ਜਸ਼ਨ ਮਨ੍ਹਾ ਰਹੇ ਸਨ। ਨੱਚਦੇ, ਗਾਉਂਦੇ ਲੋਕਾਂ ਤੇ ਇੱਕਦਮ ਗੋਲੀਬਾਰੀ ਹੋ ਗਈ, ਜਿਸ ਦੌਰਾਨ ਉਹਨਾਂ ਨੂੰ ਆਪਣਾ ਬਚਾਅ ਕਰਨ ਦਾ ਵੀ ਮੌਕਾ ਨਹੀਂ ਮਿਲਿਆ। ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਇਸ ਘਟਨਾ ਦਾ ਇਨਸਾਫ਼ ਪੀੜਤਾਂ ਨੂੰ ਜਲਦ ਤੋਂ ਜਲਦ ਮਿਲੇਗਾ। ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੰਘੀ ਅਤੇ ਰਾਜ ਸੁਰੱਖਿਆ ਬਲ ਹਮਲਾਵਰਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੇ ਹਨ।
Exit mobile version