BREAKING

ChinaWorld News

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੀ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਕੀਤੀ ਮੰਗ

ਮੋਹਾਲੀ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਮੱਹਤਵਪੂਰਨ ਮੰਗ ਕੀਤੀ ਹੈ।  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੀ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮੰਗ ਕੀਤੀ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਰੀਆਂ ਸ਼ਰਤਾਂ ਹਟਾ ਕੇ ਜਲਦੀ ਤੋਂ ਜਲਦੀ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸੰਗਤਾਂ ਦਰਸ਼ਨ ਕਰਨ ਲਈ ਸ਼੍ਰੀ ਕਰਤਾਰਪੁਰ ਸਾਹਿਬ ਜਾ ਸਕਣ, ਇਸ ਲਈ ਸ਼੍ਰੀ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਜਾਵੇ। ਇਸ ਦੇ ਨਾਲ ਹੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਗੇ ਕਿਹਾ ਕਿ ਸ਼੍ਰੀ ਕਰਤਾਰਪੁਰ ਕੋਰੀਡੋਰ ਜਾਣ ਲਈ ਕੋਈ ਵੀ ਸ਼ਰਤ ਨਾ ਰੱਖੀ ਜਾਵੇ। ਇਸ ਨਾਲ ਸੰਗਤ ਨੂੰ ਸਿਰਫ਼ ਆਧਾਰ ਕਾਰਡ ‘ਤੇ ਹੀ ਸ਼੍ਰੀ ਕਰਤਾਰਪੁਰ ਕੋਰੀਡੋਰ ਜਾਣ ਦਿੱਤਾ ਜਾਵੇ। ਦੋਵਾਂ ਦੇਸ਼ਾਂ ਵਿਚਾਲੇ ਹੁਣ ਸਹਿਮਤੀ ਬਣੀ ਹੋਈ ਹੈ, ਇਸ ਕਰਕੇ ਸ਼੍ਰੀ ਕਰਤਾਰਪੁਰ ਕੋਰੀਡੋਰ ਖੋਲ੍ਹ ਦੇਣਾ ਚਾਹੀਦਾ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds