
ਮੋਹਾਲੀ – ਇਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੇ ਯੁੱਧ ਦੌਰਾਨ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮਨੇਈ ਨੇ ਇੱਕ ਸੰਬੋਧਨ ‘ਚ ਸਖ਼ਤ ਸੰਦੇਸ਼ ਦਿੱਤਾ ਹੈ। ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮਨੇਈ ਨੇ ਮੰਗਲਵਾਰ ਨੂੰ ਸੰਬੋਧਨ ਵਿੱਚ ਇੱਕ ਸਖ਼ਤ ਸੰਦੇਸ਼ ਦਿੱਤਾ। ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮਨੇਈ ਨੇ ਕਿਹਾ ਕਿ ਈਰਾਨ ਕਿਸੇ ਵੀ ਹਾਲਾਤ ਵਿੱਚ ਹਾਰ ਨਹੀਂ ਮੰਨੇਗਾ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦੇ ਬਾਹਰੀ ਦਬਾਅ ਅੱਗੇ ਝੁਕੇਗਾ। ਅਯਾਤੁੱਲਾ ਅਲੀ ਖਾਮਨੇਈ ਨੇ ਅਮਰੀਕਾ ਅਤੇ ਇਜ਼ਰਾਈਲ ਨੂੰ ਚੇਤਾਵਨੀ ਦਿੱਤੀ ਕਿ ਇਰਾਨ ਆਪਣੇ ਸ਼ਹੀਦਾਂ ਦੇ ਖੂਨ ਨੂੰ ਕਦੇ ਨਹੀਂ ਭੁੱਲੇਗਾ। ਇਸ ਦੇ ਨਾਲ ਹੀ ਜੋ ਵੀ ਇਰਾਨ ਦੇ ਹਵਾਈ ਖੇਤਰ ਦੀ ਉਲੰਘਣਾ ਕਰੇਗਾ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।
ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਜੋ ਧਮਕੀਆਂ ਦਿੱਤੀਆਂ ਉਹਨਾਂ ਦਾ ਜਵਾਬ ਦਿੰਦੇ ਹੋਏ ਅਯਾਤੁੱਲਾ ਖਾਮਨੇਈ ਨੇ ਕਿਹਾ ਕਿ ਈਰਾਨ ਨੇ ਕਦੇ ਵੀ ਧਮਕੀ ਭਰੇ ਬਿਆਨਾਂ ਦਾ ਸਾਹਮਣਾ ਨਹੀਂ ਕੀਤਾ। ਅਸੀਂ ਕਿਸੇ ਵੀ ਤਰ੍ਹਾਂ ਦੀ ਫੌਜੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰਾਂਗੇ। ਜੇਕਰ ਅਮਰੀਕਾ ਇਰਾਨ ਵਿਰੁੱਧ ਕੋਈ ਫੌਜੀ ਕਾਰਵਾਈ ਕਰਦਾ ਹੈ ਤਾਂ ਨਤੀਜੇ ਬਹੁਤ ਗੰਭੀਰ ਹੋਣਗੇ। ਇਸ ਹਮਲੇ ਰਾਹੀਂ ਇਰਾਨੀ ਲੋਕਾਂ ਦੀ ਸਹਿਣਸ਼ੀਲਤਾ ਦੀ ਪਰਖ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈਰਾਨ ਕਦੇ ਵੀ ਕਿਸੇ ਤਰ੍ਹਾਂ ਦੀ ਤਾਕਤ ਅੱਗੇ ਨਹੀਂ ਝੁਕੇਗਾ। ਅਯਾਤੁੱਲਾ ਅਲੀ ਖਾਮਨੇਈ ਨੇ ਇਜ਼ਰਾਈਲ ਨੂੰ ਚੇਤਾਵਨੀ ਦਿੱਤੀ। ਉਹਨਾਂ ਨੇ ਕਿਹਾ ਕਿ ਇਜ਼ਰਾਈਲ ਨੇ ਇੱਕ ਵੱਡੀ ਗਲਤੀ ਕੀਤੀ ਹੈ ਤੇ ਹੁਣ ਇਜ਼ਰਾਈਲ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਅਯਾਤੁੱਲਾ ਖਾਮਨੇਈ ਨੇ ਇਰਾਨ ਦੇ ਲੋਕਾਂ ਨੂੰ ਇੱਕਜੁੱਟ ਰਹਿਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਭਰੋਸਾ ਦਿੱਤਾ ਕਿ ਇਰਾਨ ਕਦੇ ਵੀ ਕਿਸੇ ਬਾਹਰੀ ਦਬਾਅ ਅੱਗੇ ਨਹੀਂ ਝੁਕੇਗਾ। ਉਹਨਾਂ ਦੇ ਨਾਲ ਹੀ ਕਿਹਾ ਕਿ ਦੇਸ਼ ਆਪਣੇ ਸ਼ਹੀਦਾਂ ਦੇ ਖੂਨ ਦਾ ਅਪਮਾਨ ਨਹੀਂ ਹੋਣ ਦੇਵੇਗਾ, ਅਮਰੀਕਾ ਅਤੇ ਇਜ਼ਰਾਈਲ ਦੋਵਾਂ ਦੇਸ਼ਾ ਨੂੰ ਇਹ ਸਖ਼ਤ ਸੰਦੇਸ਼ ਦੇ ਰਿਹਾ ਹਾਂ। ਉਹਨਾਂ ਨੂੰ ਇਹ ਇੱਕ ਚੇਤਾਵਨੀ ਹੈ, ਇਸ ਵਿੱਚ ਇਰਾਨ ਨੇ ਆਪਣਾ ਇਰਾਦਾ ਸਪੱਸ਼ਟ ਕੀਤਾ ਹੈ।