/uploads/images/ads/adds.jpeg
Breaking News

ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਬਣੇ Jae-Myung: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ

top-news
  • 04 Jun, 2025
/uploads/images/ads/adds.jpeg

ਚੰਡੀਗੜ੍ਹ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਲੀ ਜੈ-ਮਯੋਂਗ ਨੂੰ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ Tweet ਸਾਂਝਾ ਕਰਦੇ ਹੋਏ ਕਿਹਾ ਕਿ, "ਸ਼੍ਰੀ ਲੀ ਜੈ-ਮਯੋਂਗ ਨੂੰ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਬਹੁਤ ਵਧਾਈਆਂ। ਅਸੀਂ ਭਾਰਤ-ਕੋਰੀਆ ਗਣਰਾਜ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਵਧਾਉਣ ਲਈ ਅਤੇ ਨਾਲ ਹੀ ਮਜ਼ਬੂਤ ​​ਕਰਨ ਲਈ ਇਕੱਠੇ ਕੰਮ ਕਰਨ ਦੀ ਉਮੀਦ ਕਰਦੇ ਹਾਂ।"


ਬੀਤੇ ਦਿਨ ਯਾਨੀ ਕਿ (4 ਜੂਨ) ਮੰਗਲਵਾਰ ਰਾਤ ਨੂੰ  ਉਦਾਰਵਾਦੀ ਵਿਚਾਰਧਾਰਾ ਦੇ ਵਿਰੋਧੀ ਉਮੀਦਵਾਰ ਲੀ ਜੈ-ਮਯੋਂਗ ਨੂੰ ਰਾਸ਼ਟਰਪਤੀ ਚੁਣਿਆ ਗਿਆ। ਉਨ੍ਹਾਂ ਦੀ ਜਿੱਤ ਦੱਖਣੀ ਕੋਰੀਆ ਵਿੱਚ ਕਈ ਮਹੀਨਿਆਂ ਤੋਂ ਚੱਲ ਰਹੀ ਰਾਜਨੀਤਿਕ ਉਥਲ-ਪੁਥਲ ਦਾ ਅੰਤ ਕਰ ਦੇਵੇਗੀ। ਰੂੜੀਵਾਦੀ ਨੇਤਾ ਯੂਨ ਸੁਕ ਯਿਓਲ ਦੁਆਰਾ ਅਚਾਨਕ 'ਮਾਰਸ਼ਲ ਲਾਅ' ਲਾਗੂ ਕਰਨ ਤੋਂ ਬਾਅਦ ਦੇਸ਼ ਵਿੱਚ ਰਾਜਨੀਤਿਕ ਉਥਲ-ਪੁਥਲ ਸ਼ੁਰੂ ਹੋ ਗਈ ਸੀ। ਪਰ ਹੁਣ ਰਾਸ਼ਟਰਪਤੀ ਜੈ-ਮਯੋਂਗ ਇਸ ਰਾਜਨੀਤਿਕ ਉਥਲ-ਪੁਥਲ ਨੂੰ ਖ਼ਤਮ ਕਰ ਦੇਣਗੇ। 

/uploads/images/ads/adds.jpeg

Leave a Reply

Your email address will not be published. Required fields are marked *