Create your Account
ਕਨੇਡਾ ਦੇ ਪ੍ਰਧਾਨ ਮੰਤਰੀ Mark Joseph Carney ਨੇ ਭਾਰਤ ਨੂੰ G7 ਸੰਮੇਲਨ ਲਈ ਦਿੱਤਾ ਸੱਦਾ

ਚੰਡੀਗੜ੍ਹ : ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਜੇ ਕਾਰਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ G-7 ਸੰਮੇਲਨ ਵਿੱਚ ਹਿੱਸਾ ਲੈਣ ਲਈ ਅਧਿਕਾਰਤ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦੀ ਜਾਣਕਾਰੀ ਸ਼ੁੱਕਰਵਾਰ ਨੂੰ ਦਿੱਤੀ। ਨਰਿੰਦਰ ਮੋਦੀ ਨੇ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਜੇ ਕਾਰਨੀ ਦਾ ਫੋਨ ਆਇਆ। ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਜੇ ਕਾਰਨੀ ਨੇ ਭਾਰਤ ਨੂੰ G-7 ਸੰਮੇਲਨ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਟਵੀਟ ਕਰਦੇ ਹੋਏ ਕਿਹਾ ਕਿ, ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਜੇ ਕਾਰਨੀ ਨਾਲ ਫ਼ੋਨ 'ਤੇ ਗੱਲ ਕਰਕੇ ਖੁਸ਼ੀ ਹੋਈ। ਚੋਣਾਂ ਵਿੱਚ ਉਨ੍ਹਾਂ ਦੀ ਜਿੱਤ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ G-7 ਸੰਮੇਲਨ ਵਿੱਚ ਸੱਦਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਭਾਰਤ ਤੇ ਕੈਨੇਡਾ ਜੀਵੰਤ ਲੋਕਤੰਤਰ ਹਨ ਤੇ ਦੋਵਾਂ
ਦੇਸ਼ਾਂ ਵਿਚਕਾਰ ਡੂੰਘਾ ਸਬੰਧ ਹੈ। ਅਸੀਂ ਆਪਸੀ ਸਤਿਕਾਰ ਤੇ ਸਾਂਝੇ ਹਿੱਤਾਂ ਦੇ ਆਧਾਰ 'ਤੇ ਨਵੀਂ ਊਰਜਾ ਨਾਲ ਮਿਲ ਕੇ ਕੰਮ ਕਰਾਂਗੇ।
ਇਸ ਸਾਲ G-7
ਸੰਮੇਲਨ 15 ਤੋਂ 17 ਜੂਨ ਤੱਕ ਕੈਨੇਡਾ
ਦੇ ਅਲਬਰਟਾ ਸੂਬੇ ਦੇ ਕਨਾਨਾਸਕਿਸ ਵਿੱਚ ਹੋ ਰਿਹਾ ਹੈ। ਭਾਰਤ ਇਸ ਗਲੋਬਲ ਪਲੇਟਫਾਰਮ ਦਾ ਹਿੱਸਾ
ਹੋਵੇਗਾ। ਇਸ ਸੱਦੇ ਨੂੰ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਇੱਕ ਸਕਾਰਾਤਮਕ ਸੰਕੇਤ ਵਜੋਂ ਦੇਖਿਆ
ਜਾ ਰਿਹਾ ਹੈ। G-7 ਦੁਨੀਆ ਦੀਆਂ ਸੱਤ ਸਭ ਤੋਂ ਵੱਡੀਆਂ ਵਿਕਸਤ
ਅਰਥਵਿਵਸਥਾਵਾਂ ਦਾ ਸਮੂਹ ਹੈ, ਜਿਸ ਵਿੱਚ ਅਮਰੀਕਾ, ਯੂਕੇ, ਫਰਾਂਸ, ਜਰਮਨੀ,
ਇਟਲੀ, ਕੈਨੇਡਾ ਅਤੇ ਜਾਪਾਨ ਸ਼ਾਮਲ ਹਨ।
Leave a Reply
Your email address will not be published. Required fields are marked *