Create your Account
ਅਮਰੀਕਾ ‘ਚ ਸੁਪਨੇ ਪੂਰੇ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਮਿਲਿਆ ਤੋਹਫ਼ਾ

ਮੁਹਾਲੀ - ਅਮਰੀਕਾ ਵਿੱਚ ਸਿੱਖਿਆ ਪ੍ਰਾਪਤ ਕਰਕੇ ਆਪਣੇ ਸੁਪਨੇ ਪੂਰੇ ਕਰਨ ਲਈ ਭਾਰਤੀ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ। ਡੌਨਲਡ ਟਰੰਪ ਪ੍ਰਸ਼ਾਸਨ ਨੇ ਸਟੱਡੀ ਵੀਜ਼ਾ 'ਤੇ ਅਸਥਾਈ ਪਾਬੰਦੀ ਹਟਾਉਣ ਦਾ ਫੈਸਲਾ ਕੀਤਾ ਹੈ। ਜਿਸ ਨਾਲ ਹੁਣ ਵਿਦੇਸ਼ੀ ਵਿਦਿਆਰਥੀ ਇੱਕ ਵਾਰ ਫਿਰ ਅਮਰੀਕਾ ਜਾ ਕੇ ਪੜ੍ਹਾਈ ਕਰ ਸਕਣਗੇ। ਇਸ ਫੈਸਲੇ ਦਾ ਸਿੱਧਾ ਫਾਇਦਾ ਪੰਜਾਬ ਦੇ ਵਿਦਿਆਰਥੀਆਂ ਨੂੰ ਹੋਵੇਗਾ, ਜੋ ਹਰ ਸਾਲ ਵੱਡੀ ਗਿਣਤੀ ਵਿੱਚ ਅਮਰੀਕਾ ਵਿੱਚ ਸਿੱਖਿਆ ਪ੍ਰਾਪਤ ਕਰਨ ਲਈ ਅਰਜ਼ੀ ਦਿੰਦੇ ਹਨ।
ਅਮਰੀਕੀ ਸਰਕਾਰ ਨੇ ਸੁਰੱਖਿਆ ਕਾਰਨਾਂ ਕਰਕੇ
ਕੁਝ ਸਮੇਂ ਲਈ ਸਟੱਡੀ ਵੀਜ਼ਾ 'ਤੇ ਪਾਬੰਦੀ ਲਗਾ ਦਿੱਤੀ ਸੀ। ਜਿਸ ਕਾਰਨ ਚਿੰਤਤ ਮਾਹੌਲ ਪੈਦਾ ਹੋ ਗਿਆ ਸੀ। ਸਟੱਡੀ
ਵੀਜ਼ਾ ਲਈ ਅਰਜ਼ੀ ਦੇਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਜਾਂਚ
ਕਰਵਾਉਣੀ ਪਵੇਗੀ। ਜਦ ਵਿਦਿਆਰਥੀਆਂ ਨੂੰ ਅਰਜ਼ੀ ਦਿੱਤੀ ਜਾਵੇਗੀ ਉਸ ਦੌਰਾਨ ਆਪਣੇ ਸਾਰੇ ਪ੍ਰਮੁੱਖ
ਸੋਸ਼ਲ ਮੀਡੀਆ ਖਾਤਿਆਂ ਬਾਰੇ ਜਾਣਕਾਰੀ ਦੇਣੀ ਪਵੇਗੀ। ਇਸ ਦੇ ਨਾਲ ਹੀ ਗੋਪਨੀਯਤਾ ਸੈਟਿੰਗਾਂ ਨੂੰ
ਜਨਤਕ ਰੱਖਣਾ ਲਾਜ਼ਮੀ ਹੋਵੇਗਾ। ਅਜਿਹਾ ਇਸ ਲਈ ਕੀਤਾ ਜਾਵੇਗਾ ਤਾਂ ਕਿ ਅਮਰੀਕੀ ਅਧਿਕਾਰੀ ਪੂਰੀ ਜਾਣਕਾਰੀ ਦੀ ਜਾਂਚ ਕਰ ਸਕਣ।
ਪੰਜਾਬ ਤੋਂ ਹਜ਼ਾਰਾਂ ਵਿਦਿਆਰਥੀ ਅਮਰੀਕਾ
ਆਪਣੇ ਸੁਪਨੇ ਪੂਰੇ ਕਰਨ ਜਾਂਦੇ ਹਨ। ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਪ੍ਰਕਿਰਿਆ ‘ਚ ਵਧ ਰਹਿਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ
ਰਿਹਾ ਸੀ। ਪਰ ਅਮਰੀਕੀ ਸਰਕਾਰ ਨੇ ਹੁਣ ਉਹਨਾਂ ਦੀਆਂ ਇਹਨਾਂ ਮੁਸ਼ਕਲਾਂ ਦਾ ਹੱਲ ਕਰ ਦਿੱਤਾ ਹੈ।
Leave a Reply
Your email address will not be published. Required fields are marked *