G-7 ਸੰਮੇਲਨ ਦੌਰਾਨ ਨਰਿੰਦਰ ਮੋਦੀ ਨੇ ਜੌਰਜੀਆ ਮੇਲੋਨੀ ਨਾਲ ਕੀਤੀ ਮੁਲਾਕਾਤ, ਕਿਹਾ – ਭਾਰਤ ਅਤੇ ਇਟਲੀ ਦੀ ਦੋਸਤੀ ਹੋਰ ਵੀ ਹੋਵੇਗੀ ਮਜ਼ਬੂਤ

ਮੋਹਾਲੀ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸੰਮੇਲਨ ਵਿੱਚ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51ਵੇਂ ਜੀ-7 ਸੰਮੇਲਨ ਵਿੱਚ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਵੀ ਮੁਲਾਕਾਤ ਕੀਤੀ। ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਨੇ ਐਕਸ ਅਕਾਊਂਟ ਤੇ ਆਪਣੀ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੀ ਖ਼ੂਬਸੂਰਤ ਤਸਵੀਰ ਸਾਂਝੀ ਕੀਤੀ ਹੈ। ਉਹਨਾਂ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ਭਾਰਤ ਅਤੇ ਇਟਲੀ ਦੋਸਤੀ ਦੇ ਮਜ਼ਬੂਤ ​​ਬੰਧਨ ਨਾਲ ਇੱਕ-ਦੂਜੇ ਨਾਲ ਜੁੜੇ ਹੋਏ ਹਨ।
 


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਪੋਸਟ ਸਾਂਝਾ ਕਰਦੇ ਹੋਏ ਲਿਖਿਆ ਕਿ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀਤੁਹਾਡੇ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ। ਇਟਲੀ ਨਾਲ ਭਾਰਤ ਦੀ ਦੋਸਤੀ ਹੋਰ ਵੀ ਮਜ਼ਬੂਤ ​​ਹੁੰਦੀ ਰਹੇਗੀਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ!

G7 ‘ਤੇ ਇੱਕ ਹੋਰ ਪੋਸਟ ਵਿੱਚਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਦੋ ਪਿਆਰੇ ਦੋਸਤਾਂਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਨਾਲ ਸ਼ਾਨਦਾਰ ਗੱਲਬਾਤ ਹੋਈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਨੇ ਐਕਸ ਤੇ ਟਵੀਟ ਕਰਦੇ ਹੋਏ ਕਿਹਾ ਕਿ, ਗਲੋਬਲ ਸਾਊਥ G-7 ਵਿੱਚ ਮੌਜੂਦ ਸਿਰਿਲ ਰਾਮਾਫੋਸਾ ਅਤੇ ਨਰਿੰਦਰ ਮੋਦੀ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਅਸੀਂ ਇੱਕਜੁੱਟ ਹਾਂ ਤੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਾਂ।”
 


ਇਸ ਦੌਰਾਨ ਪ੍ਰਧਾਨ ਨਰਿੰਦਰ ਮੋਦੀ ਨੇ ਉਹਨਾਂ ਦੇ ਟਵੀਟ ਨੂੰ ਰੀਟਵੀਟ ਕਰਦੇ ਹੋਏ ਕਿਹਾ ਕਿ ਦੋ ਪਿਆਰੇ ਦੋਸਤਾਂਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਨਾਲ ਸ਼ਾਨਦਾਰ ਗੱਲਬਾਤ ਹੋਈ। ਅਸੀਂ ਗਲੋਬਲ ਸਾਊਥ ਲਈ ਮਹੱਤਵਪੂਰਨ ਮੁੱਦਿਆਂ ਤੇ ਗੱਲ ਕਰਨ ਦੀ ਆਪਣੀ ਵਚਨਬੱਧਤਾ ਵਿੱਚ ਅਟੱਲ ਹਾਂ। ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਬਿਹਤਰ ਕੱਲ੍ਹ ਬਣਾਉਣ ਲਈ ਜੋ ਵੀ ਕਰਨਾ ਪਵੇ ਕਰਨ ਲਈ ਬਰਾਬਰ ਦ੍ਰਿੜ ਹਾਂ!
Exit mobile version